ਪਿੰਡਾਂ ਵਾਸੀਆਂ ਨੇ ਜਾਮ ਲਾ ਕੇ ਟਿੱਪਰਾਂ ਨੂੰ ਘੇਰਿਆ, ਪ੍ਰਸ਼ਾਸਨ ਖਿਲਾਫ਼ ਕੀਤੀ ਨਾਅਰੇਬਾਜ਼ੀ - ਧਰਨਾਕਾਰੀਆਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼
ਰੂਪਨਗਰ: ਨੂਰਪੁਰਬੇਦੀ ਦੇ ਪਿੰਡ ਬੜਵਾ ਅਤੇ ਬੱਸ ਅੱਡਾ ਬੈਂਸ 'ਤੇ ਲੋਕਾਂ ਵਲੋਂ ਜਾਮ ਲਗਾ ਕੇ ਓਵਰਲੋਡ ਟਿੱਪਰਾਂ ਨੂੰ ਰੋਕ ਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਵੀ ਲੱਗ ਗਈਆਂ। ਮੌਕੇ 'ਤੇ ਪਹੁੰਚੇ ਪ੍ਰਸ਼ਾਸਨਿਕ ਅਫ਼ਸਰਾਂ ਵਲੋਂ ਧਰਨਾਕਾਰੀਆਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਧਰਨਾ ਦੇ ਰਹੇ ਲੋਕਾਂ ਦਾ ਕਹਿਣਾ ਕਿ ਓਵਰਲੋਡ ਟਿੱਪਰਾਂ ਕਾਰਨ ਇਲਾਕੇ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ 'ਤੇ ਦੌੜ ਰਹੇ ਟਿੱਪਰਾਂ ਨੇ ਸੜਕਾਂ ਦੀ ਹਾਲਤ ਖਸਤਾ ਬਣਾ ਦਿੱਤੀ ਹੈ ਅਤੇ ਇਨ੍ਹਾਂ ਕਾਰਨ ਕਈ ਹਾਦਸੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਟਿੱਪਰਾਂ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਸੜਕਾਂ 'ਤੇ ਨਿਕਲਣਾ ਵੀ ਬੰਦ ਹੋ ਚੁੱਕਿਆ ਹੈ| ਉਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਓਵਰਲੋਡ ਟਿਪਰਾਂ 'ਤੇ ਕਾਰਵਾਈ ਕੀਤੀ ਜਾਵੇ।