ਪਿੰਡ ਵਾਸੀਆਂ ਨੇ ਪੱਗੜੀ ਸੰਭਾਲ ਜੱਟਾ ਲਹਿਰ ਦਿਵਸ ਮਨਾਇਆ - Turban Care Jatta
ਜਲੰਧਰ: ਇੱਥੋਂ ਦੇ ਕਸਬਾ ਫਿਲੌਰ ਦੇ ਰੁੜਕਾ ਕਲਾਂ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਰਦਾਰ ਅਜੀਤ ਸਿੰਘ ਦਾ 140ਵਾਂ ਜਨਮ ਦਿਹਾੜਾ ਅਤੇ ਉਨ੍ਹਾਂ ਵੱਲੋਂ ਚਲਾਈ ਗਈ ਪੱਗੜੀ ਸੰਭਾਲ ਜੱਟਾ ਲਹਿਰ ਦਿਵਸ ਮਨਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਪੁਰਾਣਾ ਦੌਰ ਹੁਣ ਮੁੜ ਵਾਪਸ ਆ ਚੁੱਕਾ ਹੈ। ਇਸ ਤਰ੍ਹਾਂ ਪਹਿਲੇ ਅੰਗਰੇਜ਼ਾਂ ਤੋਂ ਭਾਰਤ ਨੂੰ ਮੁਕਤ ਕਰਵਾਇਆ ਸੀ ਉਸੇ ਤਰ੍ਹਾਂ ਹੁਣ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਜ਼ੰਜੀਰਾਂ ਨੂੰ ਵੀ ਉਹ ਤੋੜ ਕੇ ਜਿੱਤ ਹਾਸਿਲ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣੇ ਸੰਘਰਸ਼ ਹੋਰ ਤੇਜ਼ ਕਰਨ ਲਈ ਕਈ ਤਰ੍ਹਾਂ ਦੀਆਂ ਰੂਪਰੇਖਾ ਵਿਆਹੀ ਤਿਆਰ ਕੀਤੀਆਂ। ਇਸ ਦੇ ਨਾਲ ਹੀ ਉੱਥੇ ਆਏ ਹੋਏ ਸਾਰੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਜੋ ਦਿੱਲੀ ਵਿਖੇ ਕਿਸਾਨ ਇਹ ਅੰਦੋਲਨ ਵਿੱਚ ਕਿਸਾਨ ਭਾਈ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੌਨ ਵਰਤ ਵੀ ਰੱਖਿਆ।