ਸੜਕ 'ਤੇ ਖੜ੍ਹੇ ਪਾਣੀ 'ਚ ਝੋਨਾ ਬੀਜ ਸਰਕਾਰ ਵਿਰੁੱਧ ਜਤਾਇਆ ਰੋਸ - ਪਿੰਡ ਵਾਸੀਆਂ ਨੇ ਸੜਕ ਉੱਤੇ ਝੋਨਾ ਬੀਜ ਕੇ ਸੂਬਾ ਸਰਕਾਰ ਵਿਰੁੱਧ
ਬਠਿੰਡਾ: ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲ ਵਿੱਚ ਪਿੰਡ ਵਾਸੀਆਂ ਨੇ ਸੜਕ ਉੱਤੇ ਝੋਨਾ ਬੀਜ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਰੋਸ ਪ੍ਰਦਰਸ਼ਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੇਲੇਵਾਲ ਪਿੰਡ ਨੂੰ ਇਤਿਹਾਸਕ ਨਗਰ ਤਲਵੰਡੀ ਸਾਬੋ ਨਾਲ ਜੋੜਣ ਵਾਲੀ ਸੜਕ ਪਿਛਲੇ ਕਈ ਸਾਲਾਂ ਤੋਂ ਨਹੀਂ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਸੜਕ ਉੱਤੇ ਸਫ਼ਰ ਕਰਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਇਹ ਸੜਕ ਪਾਣੀ ਨਾਲ ਭਰ ਜਾਂਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਵੱਲ ਧਿਆਨ ਦੇਵੇ।