ਪੰਜਾਬ

punjab

ETV Bharat / videos

ਬੱਸ ਸਹੂਲਤ ਨਾ ਹੋਣ ਕਾਰਨ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

By

Published : Jan 27, 2022, 7:06 PM IST

ਮਾਨਸਾ: ਜ਼ਿਲ੍ਹੇ ਦੇ ਪਿੰਡ ਖਿੱਲਣ ਤੇ ਚਕੇਰੀਆਂ ਵਿਖੇ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਮਾਨਸਾ ਬੁਢਲਾਡਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਿੱਚ ਬੱਸ ਸੇਵਾ ਨਹੀਂ ਚੱਲ ਰਹੀ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬੱਸ ਸੇਵਾ ਵੀ ਚਾਲੂ ਨਹੀਂ ਕੀਤੀ ਗਈ। ਪਿੰਡ ਵਾਸੀਆਂ ਵੱਲੋਂ ਜੰਮਕੇ ਸਿਆਸੀ ਲੀਡਰਾਂ ਖਿਲਾਫ਼ ਭੜਾਸ ਕੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਧੀਆਂ ਨੂੰ ਬੱਸ ਸੇਵਾ ਚੱਲਣ ਦੇ ਸਾਹਮਣੇ ਆਉਣ ਜਾਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਿਆਸੀ ਲੀਡਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਵੋਟਾਂ ਮੰਗਣ ਵਾਲੇ ਲੀਡਰਾਂ ਦਾ ਵਿਰੋਧ ਕੀਤਾ ਜਾਵੇਗਾ।

ABOUT THE AUTHOR

...view details