ਪਿੰਡ ਵਾਸੀਆਂ ਨੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - punjab news
ਮਾਨਸਾ ਦੇ ਪਿੰਡ ਦੂਲੋਵਾਲ ਦੇ ਲੋਕ ਪਾਣੀ ਸਮੱਸਿਆ ਕਾਰਨ ਬੇਹਦ ਪਰੇਸ਼ਾਨ ਹਨ। ਪਿੰਡ ਵਾਸੀਆਂ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਜਲ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮੱਸਿਆ ਤੋਂ ਜਾਣੂ ਕਰਵਾਏ ਜਾਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਕੋਈ ਸੁਣਵਾਈ ਨਾ ਹੋਣ ਦੇ ਚਲਦੇ ਪਿੰਡਵਾਸੀਆਂ ਨੇ ਜਲ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਪਿੰਡਵਾਸੀਆਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਸਿਰਫ਼ ਰਾਤ ਵੇਲੇ ਹੀ ਪਾਣੀ ਆਉਂਦਾ ਹੈ ਜੋ ਕਿ ਬੇਹਦ ਘੱਟ ਮਾਤਰਾ ਵਿੱਚ ਹੁੰਦਾ ਹੈ। ਪਿੰਡ ਵਿੱਚ ਜਲ ਘਰ ਹੋਣ ਦੇ ਬਾਵਜੂਦ ਵੀ ਖ਼ਾਰੇ ਪਾਣੀ ਦੀ ਸਪਲਾਈ ਹੋ ਰਹੀ ਹੈ ਜਿਸ ਨੂੰ ਪੀਣ ਨਾਲ ਪਿੰਡਵਾਸੀ ਬਿਮਾਰ ਪੈ ਰਹੇ। ਪਿੰਡਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਕੋਲੋਂ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।