ਡੇਂਗੂ ਤੋਂ ਬਚਾਅ ਲਈ ਕੱਢੀ ਗਈ ਜਾਗਰੂਕਤਾਂ ਰੈਲੀ 'ਚ ਉੱਡੀਆਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ - ਉੱਢੀਆਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ
ਪਟਿਆਲਾ: ਸੰਸਦ ਮੈਂਬਰ ਪਰਨੀਤ ਕੌਰ ਦੇ ਜਨਮ ਦਿਨ ਮੌਕੇ ਨਗਰ ਨਿਗਮ ਪਟਿਆਲਾ ਵਿਖੇ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਰੱਖਣ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਗਈ। ਇਸ ਮੌਕੇ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਸਣੇ ਕਾਂਗਰਸ ਪਾਰਟੀ ਦੇ ਕਈ ਆਗੂ ਮੌਜੂਦ ਰਹੇ। ਜਿਥੇ ਇੱਕ ਪਾਸੇ ਪਰਨੀਤ ਕੌਰ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੇ ਡੇਂਗੂ ਤੋਂ ਬਚਾਅ ਲਈ ਸਾਫ ਸਫਾਈ ਤੇ ਸੋਸ਼ਲ ਡਿਸਟੈਂਸਿੰਗ ਰੱਖਣ ਦੀ ਹਦਾਇਤ ਦਿੱਤੀ, ਉਥੇ ਹੀ ਦੂਜੇ ਪਾਸੇ ਇਸ ਵਿਸ਼ੇਸ਼ ਜਾਗਰੂਕਤਾ ਰੈਲੀ 'ਚ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉੱਡੀਆਂ।