ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਲੋਕ ਨੇ ਕੀਤੀ ਸਮਾਜਿਕ ਦੂਰੀ ਦੀ ਉਲੰਘਣਾ - ਕੋਰੋਨਾ ਵਾਇਰਸ
ਪਟਿਆਲਾ: ਕੇਂਦਰ ਸਰਕਾਰ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੁੱਚੇ ਦੇਸ਼ ਵਿੱਚ ਲੌਕਡਾਊਨ ਲਗਾਇਆ ਸੀ ਹੁਣ ਸਰਕਾਰ ਲੱਗੇ ਲੌਕਡਾਊਨ ਨੂੰ ਹੋਲੀ-ਹੋਲੀ ਅਨਲੋਕ ਕਰ ਰਹੀ ਹੈ। ਅਨਲੋਕ ਵਿੱਚ ਜਿੱਥੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਉੱਥੇ ਹੀ ਲੋਕ ਸਰਕਾਰ ਵੱਲੋਂ ਜਾਰੀ ਹੋਈ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ। ਇਸੇ ਤਹਿਤ ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਲੋਕ ਬਿਨਾਂ ਮਾਸਕ ਦੇ ਘੁੰਮਦੇ ਦਿਖ ਰਹੇ ਹਨ। ਸਥਾਨਕ ਵਾਸੀਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਦੀ ਹਿਦਾਇਤ ਦਿੱਤੀ ਹੈ ਹੁਣ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਨ।