ਕਿਸਾਨਾਂ ਨੂੰ ਕੁਚਲਣ ਵਾਲੇ ਕੇਂਦਰੀ ਰਾਜ ਮੰਤਰੀ ਤੇ ਉਸ ਦੇ ਪੁੱਤਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ - ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨ ਯੂ.ਪੀ (up) ਦੇ ਲਖੀਮਪੁਰ ਖੀਰੀ ਦੇ ਇਲਾਕੇ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ (Union Minister Ajay Mishra) ਦੇ ਪੁੱਤਰ ਵੱਲੋਂ ਆਪਣੀ ਗੱਡੀ ਹੇਠ ਦਰੜ ਕੇ ਤਿੰਨ ਕਿਸਾਨਾਂ (farmers) ਦੀ ਹੱਤਿਆ ਕਰ ਦਿੱਤੀ ਸੀ। ਜਿਸ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨਾਂ (farmers) ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (farmers) ਵੱਲੋਂ ਅਜੇ ਮਿਸ਼ਰਾ ਤੇ ਉਸ ਦੇ ਪੁੱਤਰ ਦੇ ਪੁਤਲੇ ਸਾੜੇ ਜਾ ਰਹੇ ਹਨ। ਉੱਥੇ ਹੀ ਕਾਂਗਰਸੀ ਵਰਕਰਾਂ (Congress workers) ਵੱਲੋਂ ਵੀ ਸ੍ਰੀ ਮੁਕਤਸਰ ਸਾਹਿਬ ਵਿੱਚ ਅਜੇ ਮਿਸ਼ਰਾ ਤੇ ਉਸ ਦੇ ਪੁੱਤਰ ਦੇ ਪੁਤਲੇ ਸਾੜੇ ਗਏ ਹਨ। ਇਸ ਮੌਕੇ ਇਨ੍ਹਾਂ ਕਾਂਗਰਸੀਆਂ ਨੇ ਬੀਜੇਪੀ (bjp) ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਅਤੇ ਘਟਨਾ ਨੂੰ ਅੰਜਾਮ ਦੇਣ ਵਾਲਿਆ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।