viral video: ਸ਼ਰਾਬ ਦੇ ਨਸ਼ੇ ‘ਚ ਟੁੰਨ ਕੁੜੀ ਦਾ ਹਾਈਵੋਲਟੇਜ ਡਰਾਮਾ - ਪੁਲਿਸ
ਪੁਨਾ: ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਲੜਕੀ ਦੇ ਵੱਲੋਂ ਰਾਤ ਦੇ ਸਮੇਂ ਸੜਕ ‘ਤੇ ਲੇਟ ਕੇ ਹਾਈਵੋਲਟੇਜ ਡਰਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਘਟਨਾ ਪੂਣੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਨੂੰ ਸੜਕ ਤੋਂ ਹਟਾਇਆ ਗਿਆ। ਜਾਣਕਾਰੀ ਇਹ ਵੀ ਮਿਲੀ ਹੈ ਕਿ ਪੁਲਿਸ ਵੱਲੋਂ ਲੜਕੀ ਖਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਲੜਕੀ ਦੀ ਪਛਾਣ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ।