ਜਲੰਧਰ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ
ਜਲੰਧਰ: ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜਲੰਧਰ ਦੇ ਗੁਰੂਦੁਆਰਾ ਦੀਵਾਨ ਅਸਥਾਨ ਵੱਲੋਂ ਸਮੂਹ ਸਿੰਘ ਸਭਾਵਾਂ ਅਤੇ ਗੁਰੂ ਕੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਜਿਹੜਾ ਸ਼ਹਿਰ ਦੇ ਪੁਰਾਤਨ ਰੂਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਇਆ। ਜਿਸ ਵਿੱਚ ਸ਼ਹਿਰ ਦੇ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਨਗਰ ਕੀਰਤਨ ਵਿੱਚ ਧਾਰਮਿਕ ਜੱਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਉਚੇਚੇ ਤੌਰ ‘ਤੇ ਸਿਰਕਤ ਕੀਤੀ।