ਰਾਏਕੋਟ: 20 ਦਸੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ - ਮਾਤਾ ਗੁਜ਼ਰ ਕੌਰ
ਲੁਧਿਆਣਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ,ਬਾਬਾ ਸੰਗਤ ਸਿੰਘ ਅਤੇ ਚਮਕੌਰ ਦੀ ਗੜੀ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਅਤੇ ਗੁਰਦੁਆਰਾ ਭਗਤ ਰਵਿਦਾਸ ਜੀ ਜਗਰਾਉਂ ਰੋਡ ਰਾਏਕੋਟ ਨੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ 20 ਦਸੰਬਰ, ਦਿਨ ਐਤਵਾਰ ਨੂੰ ਰਾਏਕੋਟ ਤੋਂ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।