ਵਿਸ਼ਵ ਹਿੰਦੂ ਪਰੀਸ਼ਦ ਦੀ ਬੈਠਕ, ਰਾਮ ਮੰਦਰ ਦੀ ਉਸਾਰੀ ਲਈ ਲੋਕਾਂ ਤੋਂ ਕੀਤੀ ਸਹਿਯੋਗ ਦੀ ਅਪੀਲ - ਵਿਸ਼ਵ ਹਿੰਦੂ ਪਰੀਸ਼ਦ
ਬਠਿੰਡਾ: ਵਿਸ਼ਵ ਹਿੰਦੂ ਪਰੀਸ਼ਦ ਵੱਲੋਂ ਸ਼ਹਿਰ ਦੇ ਹਨੂੰਮਾਨ ਮੰਦਰ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਵਿਸ਼ਵ ਹਿੰਦੂ ਪਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਹਰੁਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਬੈਠਕ ਤੋਂ ਪਹਿਲਾਂ ਵਿਸ਼ੇਸ਼ ਤੌਰ 'ਤੇ ਹਵਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੈਠਕ 'ਚ ਪਰੀਸ਼ਦ ਮੈਂਬਰਾਂ ਨੇ ਰਾਮ ਮੰਦਰ ਦੀ ਉਸਾਰੀ ਸਬੰਧੀ ਕਾਰਜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਦੀ ਲੰਮੀ ਲੜਾਈ ਤੇ ਕਈ ਕੁਰਬਾਨੀਆਂ ਮਗਰੋਂ ਅਯੁਧਿਆ 'ਚ ਭਗਵਾਨ ਸ੍ਰੀ ਰਾਮ ਦੇ ਮੰਦਰ ਦੀ ਉਸਾਰੀ ਹੋ ਰਹੀ ਹੈ। ਰਾਮ ਮੰਦਰ ਦੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਵਾਉਣ ਲਈ ਹਿੰਦੂ ਸਗਠਨਾਂ ਵੱਲੋਂ ਸੰਘਰਸ਼ ਜਾਰੀ ਹੈ। ਇਸ ਦੇ ਲਈ ਉਨ੍ਹਾਂ ਨੇ ਲੋਕਾਂ ਤੋਂ ਹਰ ਸੰਭਵ ਸਹਿਯੋਗ ਦਿੱਤੇ ਜਾਣ ਦੀ ਅਪੀਲ ਕੀਤੀ।