ਰਾਏਕੋਟ 'ਚ ਵੋਟਾਂ ਪਾਉਣ ਦਾ ਕੰਮ ਜਾਰੀ, ਲੋਕਾਂ ਵਿੱਚ ਭਾਰੀ ਉਤਸ਼ਾਹ - 57 candidates in the fray
ਰਾਏਕੋਟ ਨਗਰ ਕੌਂਸਲ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਭਾਰੀ ਧੁੰਦ ਹੋਣ ਦੇ ਬਾਵਜੂਦ ਜਾਰੀ ਹੈ। ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼ਹਿਰ ਦੇ 15 ਵਾਰਡਾਂ ਲਈ ਵੱਖ ਵੱਖ ਪਾਰਟੀਆਂ ਦੇ 57 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 20720 ਵੋਟਰ ਫੈਸਲਾ ਕਰਨਗੇ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਹਰ ਇੱਕ ਬੂਥ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਹੈ। ਸ਼ਹਿਰ ਵਿੱਚ ਪੈਟਰੋਲਿੰਗ ਟੀਮਾਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਹਰ ਪੋਲਿੰਗ ਬੂਥ ਉਪਰ ਸਿਹਤ ਵਿਭਾਗ ਦੀਆਂ ਟੀਮਾਂ ਵੀ ਤੈਨਾਤ ਕਰਕੇ ਹਰ ਵੋਟਰ ਨੂੰ ਜਿੱਥੇ ਸੈਨੀਟਾਈਜ਼ਰ ਕੀਤਾ ਜਾ ਰਿਹਾ ਸੀ ਉਥੇ ਮਾਸਕ ਵੀ ਵੰਡੇ ਜਾ ਰਹੇ ਸਨ ਅਤੇ ਪੋਲਿੰਗ ਬੂਥ ਅੰਦਰ ਸੋਸ਼ਲ ਡਿਸਟੈਂਸ ਸਿੰਘ ਦੀ ਵੀ ਪਾਲਣਾ ਕੀਤੀ ਜਾ ਰਹੀ ਸੀ। ਇਸ ਮੌਕੇ ਰਿਟਰਨਿੰਗ ਅਫਸਰ ਡਾ ਹਿਮਾਂਸ਼ੂ ਗੁਪਤਾ ਅਤੇ ਡੀਐਸਪੀ ਰਾਏਕੋਟ ਸੁਖਨਾਜ ਸਿੰਘ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ।