ਕੋਵਿਡ-19: ਵੀਪੀ ਸਿੰਘ ਬਦਨੌਰ ਨੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ - Chandigarh curfew
ਚੰਡੀਗੜ੍ਹ: ਵੀਪੀ ਸਿੰਘ ਬਦਨੌਰ ਵੱਲੋਂ ਕਰਫਿਊ ਨੂੰ ਲੈ ਕੇ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਰਿਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਫ਼ੈਸਲਾ ਦਿੱਤਾ ਗਿਆ ਹੈ ਕਿ ਸ਼ਹਿਰ ਦੇ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਲਈ ਘਰ ਤੋਂ ਬਾਹਰ ਨਿਕਲਣ ਦੀ ਕੋਈ ਲੋੜ ਨਹੀਂ। ਲੋਕਾਂ ਨੂੰ ਜ਼ਰੂਰੀ ਸਾਮਾਨ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਦੁਕਾਨਦਾਰ ਦੇ ਨਾਂਵਾਂ ਵਾਲੀ ਲਿਸਟ ਚੰਡੀਗੜ੍ਹ ਪ੍ਰਸ਼ਾਸਨ ਨੇ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ।