ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦਾ ਨਿੱਘਾ ਸੁਆਗਤ - ਨਵਜੋਤ ਸਿੱਧੂ
ਲੁਧਿਆਣਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਲੁਧਿਆਣਾ ਪਹੁੰਚਣ 'ਤੇ ਲੁਧਿਆਣਾ ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਸੁਆਗਤ ਕਰ ਰੈਲੀ ਕੱਢੀ ਗਈ। ਇਸ ਦੌਰਾਨ ਜਿੱਥੇ ਉਨ੍ਹਾਂ ਮੁੜ ਤੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਤਾਂ ਉਥੇ ਹੀ ਕਾਂਗਰਸ ਦੀ ਗੁੱਟਬੰਦੀ ਨੂੰ ਲੈ ਕੇ ਵੀ ਗੱਲਬਾਤ ਕੀਤੀ। ਵਰਿੰਦਰ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਵਿੱਚ ਖਿੱਚੋਤਾਣ ਨਹੀਂ ਹੋਣੀ ਚਾਹੀਦੀ। ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋਵੇ ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਇਹ ਰੈਲੀ ਕੱਢੀ ਜਾ ਰਹੀ ਹੈ। ਨਵਜੋਤ ਸਿੱਧੂ ਅਤੇ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਬਾਰੇ ਉਨ੍ਹਾਂ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।