ਸਰਕਾਰ ਨੂੰ 72 ਘੰਟੇ ਦਾ ਅਲਟੀਮੇਟ - ਸਰਕਾਰ ਨੂੰ 72 ਘੰਟੇ ਦਾ ਅਲਟੀਮੇਟ
ਜਲੰਧਰ: ਜਲੰਧਰ ਦੇ ਨਗਰ ਨਿਗਮ (Municipal Corporation of Jalandhar) ਦੇ ਟਾਊਨ ਹਾਲ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਇੱਕ ਸਮੁੱਚੀ ਬੈਠਕ ਹੋਈ। ਜਿਸ ਦੇ ਵਿੱਚ ਸਭ ਜਥੇਬੰਦੀਆਂ ਵੱਲੋਂ ਇੱਕ ਜੁੱਟ ਹੋ ਕੇ ਸੰਘਰਸ਼ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਨ੍ਹਾਂ ਦੇ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਪੰਜਾਬ ਦੀ ਚੰਨੀ ਸਰਕਾਰ (Channi government) ਵੱਲੋਂ ਇਨ੍ਹਾਂ ਨੂੰ ਸਿਰਫ਼ ਲਾਰੇ ਹੀ ਲਗਾਏ ਗਏ ਹਨ, ਪਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਵੱਲੋਂ ਇਨ੍ਹਾਂ ਦੇ ਵੱਲੋਂ ਸੰਯੁਕਤ ਸੰਘਰਸ਼ ਕਮੇਟੀ ਬਣਾਈ ਗਈ ਹੈ। ਜੋ ਸਰਕਾਰ ਅੱਗੇ ਆਪਣੇ ਮੁੱਦੇ ਰੱਖੇਗੀ।