ਮੀਂਹ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ, ਸੜਕਾਂ ਬਣੀਆਂ ਤਲਾਬ - ਸੁਜਾਨਪੁਰ
ਪਠਾਨਕੋਟ: ਸ਼ਹਿਰ ਦੇ ਸੁਜਾਨਪੁਰ ਵਿੱਚ ਮੀਂਹ ਪੈਣ ਨਾਲ ਸੜਕਾਂ ਨੇ ਤਲਾਬ ਦਾ ਰੂਪ ਧਾਰ ਲਿਆ ਹੈ। ਸੜਕਾਂ ਉੱਤੇ ਗੋਡੇ-ਗੋਡੇ ਪਾਣੀ ਖੜ੍ਹਾ ਹੈ ਜਿਸ ਨਾਲ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਹਰ ਸਾਲ ਮੀਂਹ ਪੈਣ ਨਾਲ ਇੱਥੇ ਸੜਕਾਂ ਤਲਾਬ ਬਣ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਮੇਂ-ਸਿਰ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਨਾਲਿਆਂ ਵਿੱਚ ਗੰਦਗੀ ਜਮਾਂ ਹੋ ਜਾਂਦੀ ਹੈ ਜਿਸ ਕਾਰਨ ਪਾਣੀ ਦਾ ਨਿਕਾਸ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਮੌਨਸੂਨ ਦੇ ਆਉਣ ਤੋਂ ਪਹਿਲਾਂ ਹੀ ਨਾਲਿਆਂ ਦੀ ਸਫਾਈ ਕਰਦੇ ਰਹਿਣਾ ਚਾਹੀਦਾ ਹੈ।