ਕੰਟਰੈਕਟ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਗੁਰਦਾਸਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ਤੇ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਵੱਲੋਂ ਕਸਬਾ ਕਾਦੀਆਂ ਵਿਖੇ ਰੋਸ ਵਜੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਾਅਵਿਆਂ ਅਤੇ ਵਾਅਦਿਆਂ ਦਾ ਘੜਾ ਭੰਨ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੀ ਬੇਈਮਾਨੀ ਜੱਗ ਜ਼ਾਹਿਰ ਹੋ ਗਈ ਹੈ, ਕਿਉਕਿ ਕਾਂਗਰਸ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਾਰ-ਵਾਰ ਮੀਟਿੰਗਾਂ ਦੀਆਂ ਤਰੀਕਾਂ ਬਦਲਣ ਪਿੱਛੇ ਚੋਣ ਜ਼ਾਬਤੇ ਦਾ ਇੰਤਜ਼ਾਰ ਸੀ, ਕਿ ਸ਼ਾਇਦ ਇਹ ਚੋਣਾਂ ਦਾ ਅਮਲ ਸ਼ੁਰੂ ਹੋਣ ਉਪਰੰਤ ਇਹ ਠੇਕਾ ਮੁਲਾਜਮ ਚੁੱਪ ਕਰ ਜਾਣਗੇ, ਪਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪਹਿਲਾਂ ਤੋਂ ਹੀ ਤੈਅ ਕੀਤਾ ਹੋਇਆ ਸੀ ਕਿ ਭਾਵੇ ਕਿ ਚੋਣ ਜ਼ਾਬਤਾ ਕਿਉਂ ਨਾ ਲੱਗ ਜਾਵੇ, ਆਪਣੇ ਹੱਕਾਂ ਲਈ ਸੰਘਰਸ਼ ਨਿਰੰਤਰ ਜਾਰੀ ਰੱਖਿਆ ਜਾਵੇਗਾ।