ਜਲ ਸਪਲਾਈ ਠੇਕਾ ਕਾਮਿਆਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ - ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ
ਜਲਾਲਾਬਾਦ: ਸ਼ਹਿਰ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਸਾਨੂੰ ਪੱਕੇ ਕਰਨ ਦੀ ਬਜਾਏ ਹੋਰ ਮਾਰੂ ਨੀਤੀਆਂ ਅਪਣਾ ਰਹੀ ਹੈ ਜਿਸ ਕਾਰਨ ਵਿਭਾਗਾਂ ਦੀਆਂ ਪੋਸਟਾਂ ਖ਼ਤਮ ਹੋ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਐੱਸ.ਡੀ.ਐੱਮ.ਪਟਿਆਲਾ ਨੇ ਸਾਨੂੰ 18 ਮਾਰਚ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਪਰ ਅਜੇ ਤੱਕ ਮੀਟਿੰਗ ਨਹੀਂ ਕਰਵਾਈ ਗਈ। ਉਹਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।