ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ
ਹੁਸ਼ਿਆਰਪੁਰ: ਪੰਜਾਬ 'ਚ ਕਰਫ਼ਿਊ ਖ਼ਤਮ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵੱਲੋਂ ਜ਼ਿਲ੍ਹਾ ਮੁਖ਼ਾਲਫਤ ਦੇ ਸਾਹਮਣੇ ਜਲ ਸਪਲਾਈ ਸਕੱਤਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਕੱਤਰ ਜਲ ਸਪਲਾਈ ਦਾ ਪੁਤਲਾ ਫੂਕ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਸਰਕਾਰ ਤੋਂ ਪੱਕਾ ਕਰਨ ਦੀ ਮੰਗ ਕੀਤੀ।