ਐਡਵੋਕੇਟ ਬਿਕਰਮ ਸਿੱਧੂ ਨੂੰ ਟਿਕਟ ਮਿਲਣ ਤੋਂ ਬਾਅਦ ਪਰਿਵਾਰ 'ਚ ਖੁਸ਼ੀ ਦੀ ਲਹਿਰ - ਭਾਜਪਾ ਵੱਲੋਂ ਆਪਣੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਲੁਧਿਆਣਾ: ਭਾਜਪਾ ਵੱਲੋਂ ਆਪਣੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਗਈ ਸੀ, ਜਿਸ ਵਿੱਚ ਲੁਧਿਆਣਾ ਤੋਂ ਐਡਵੋਕੇਟ ਬਿਕਰਮ ਸਿੱਧੂ ਨੂੰ ਲੁਧਿਆਣਾ ਪੱਛਮੀ ਤੋਂ ਭਾਜਪਾ ਵੱਲੋਂ ਟਿਕਟ ਦਿੱਤੀ ਗਈ ਹੈ, ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੈ, ਡਾ ਬਿਕਰਮ ਸਿੱਧੂ ਨੇ ਜਿੱਥੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਥੇ ਹੀ ਕਿਹਾ ਕਿ ਉਹ ਹਲਕੇ ਵਿੱਚ ਵਿਕਾਸ ਦੇ ਨਾਂ ਤੇ ਲੋਕਾਂ ਦੀ ਕਚਹਿਰੀ ਵਿੱਚ ਉਤਰਣਗੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਅੱਗੇ ਕੋਈ ਵੀ ਉਮੀਦਵਾਰ ਟਿੱਕ ਨਹੀਂ ਪਵੇਗਾ।