ਪੜ੍ਹੇ ਲਿਖੇ ਅਤੇ ਇਮਾਨਦਾਰ ਵਿਅਕਤੀ ਨੂੰ ਪਾਈਆਂ ਵੋਟਾਂ: ਲੋਕ - ਇਮਾਨਦਾਰ ਵਿਅਕਤੀ ਨੂੰ ਪਾਈਆਂ ਵੋਟਾਂ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਅਤੇ ਏ ਕਲਾਸ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿੱਚ ਚੋਣਾਂ ਬਾਰੇ ਲੋਕਾਂ ਨੇ ਕਿਹਾ ਕਿ ਉਹ ਪੜ੍ਹਿਆ ਲਿਖਿਆ ਅਤੇ ਇਮਾਨਦਾਰ ਉਮੀਦਵਾਰ ਨੂੰ ਚੁਣਨਾ ਪਸੰਦ ਕਰਦੇ ਹਨ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ। ਲੋਕਾਂ ਦਾ ਕਹਿਣਾ ਸੀ ਕਿ ਇਸ ਵਾਰ ਯੂਥ ਨੂੰ ਪਹਿਲ ਦੇ ਆਧਾਰ 'ਤੇ ਵੋਟਿੰਗ ਕੀਤੀ ਜਾ ਰਹੀ ਹੈ। ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਬੋਲਦੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟਾਂ ਨਾ ਚਲਣਾ ਸਭ ਤੋਂ ਵੱਡੀ ਸਮੱਸਿਆ ਹੈ। ਜਿਸ ਨੂੰ ਕਿ ਉਮੀਦਵਾਰ ਜਲਦ ਠੀਕ ਕਰਨ ਦੀ ਗੱਲ ਆਖ ਰਹੇ ਹਨ ।