ਕਿਸਾਨਾਂ ਦਾ ਹਰ ਫਰਮਾਨ ਸਿਰਮੱਥੇ: ਕੁਲਤਾਰ ਸਿੰਘ ਸੰਧਵਾਂ - We stand with farmers: Kultar Singh Sandhwan
ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਉਥੇ ਹੀ ਬਹੁਤ ਸਾਰੀਆਂ ਪਾਰੀਆਂ ਵੀ ਸਿਆਸੀ ਲਾਹਾ ਲੈਣ ਲਈ ਕਿਸਾਨ ਹਮਾਇਤੀ ਹੋਣ ਦਾ ਦਾਅਵਾ ਕਰ ਰਹੀਆਂ ਹਨ। ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਦੀ ਕਿਸਾਨਾਂ ਦੇ ਨਾਲ ਖੜੀ ਹੈ ਤੇ ਖੇਤੀ ਕਾਨੂੰਨ ਰੱਦ ਕਰਵਾਕੇ ਹੀ ਵਾਪਸ ਮੁੜਾਂਗੇ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਕਿਸਾਨ ਹੁਣ ਵੀ ਜੋ ਸਾਨੂੰ ਫਰਮਾਨ ਜਾਰੀ ਕਰਨਗੇ ਅਸੀਂ ਉਹਨਾਂ ਦਾ ਸਾਥ ਦੇਣ ਲਈ ਤਿਆਰ ਹਾਂ। ਉਹਨਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੇ ਹੀ ਕਿਸਾਨਾਂ ਦੇ ਨਾਲ ਮਿਲ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ।