ਕਿਸਾਨਾਂ ਦੇ ਸੰਘਰਸ਼ 'ਚ ਅਸੀਂ ਕਿਸਾਨੀ ਦੇ ਨਾਲ ਖੜੇ ਹਾਂ- ਵਿਜੈਇੰਦਰ ਸਿੰਗਲਾ - We stand with the farmers in the struggle of the farmers
ਸੰਗਰੂਰ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅਤੇ ਕਿਸਾਨ ਹੱਕ ਲਈ ਸੰਗਰੂਰ ਵਿੱਚ 1 ਰੋਜ਼ਾ ਭੁੱਖ ਹੜਤਾਲ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਕਿਸਾਨੀ ਨਾਲ ਜੁੜੇ ਹੋਏ ਹਾਂ ਅਤੇ ਅਸੀਂ ਕਿਸਾਨ ਨਾਲ ਰਹਾਂਗੇ, ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਕਾਲੇ ਕਾਨੂੰਨ ਨੂੰ ਰੱਦ ਕਰਨਾ ਚਾਹੀਦਾ ਹੈ ਜਦੋਂ ਕਿਸਾਨ ਇਸ ਨੂੰ ਪਸੰਦ ਨਹੀਂ ਕਰਦੇ, ਫਿਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਕੇ ਕਿਸ ਤਰ੍ਹਾਂ ਦੀ ਕਿਸਾਨਾਂ ਦੀ ਸਹਾਇਤਾ ਕਰ ਰਹੀ ਹੈ।