ਬੀਜੇਪੀ ਦੀ ਬਣੇਗੀ ਸਰਕਾਰ, ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ: ਮਦਨ ਮੋਹਨ ਮਿੱਤਲ
ਜਲੰਧਰ: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਲੰਘੇ ਦਿਨੀਂ ਜਲੰਧਰ ਵਿਖੇ ਇੱਕ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕੀਤਾ। ਮਲੋਟ ਵਾਲੀ ਘਟਨਾ ਨੂੰ ਦੇਖਦੇ ਹੋਏ ਭਾਜਪਾ ਆਗੂਆਂ ਦੀ ਪ੍ਰੈੱਸ ਵਾਰਤਾ ਤੋਂ ਪਹਿਲਾਂ ਜਲੰਧਰ ਦੇ ਰਮਾਡਾ ਹੋਟਲ ਨੂੰ ਪੁਲਿਸ ਵੱਲੋਂ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਪ੍ਰੈਸ ਕਾਨਫਰੰਸ ਵਿੱਚ ਮਦਨ ਮਿੱਤਲ ਨੇ ਜਿੱਥੇ ਕੈਪਟਨ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਦੀਆਂ ਨਾਕਾਮਯਾਬੀਆਂ ਗਿਣਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਖੰਡਨ ਵੀ ਕੀਤਾ। ਜਿਸ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਆਧਾਰ ਉੱਤੇ ਵੰਡਦੀ ਹੈ। ਮਲੋਟ ਵਾਲੀ ਘਟਨਾ ਨੂੰ ਲੈ ਕੇ ਜਿੱਥੇ ਮਦਨ ਮੋਹਨ ਮਿੱਤਲ ਨੇ ਇਸ ਨੂੰ ਪੁਲਿਸ ਦੀ ਨਲਾਇਕੀ ਕਿਹਾ, ਦੂਸਰੇ ਪਾਸੇ ਪੁਲਿਸ ਦੀ ਤਾਰੀਫ ਕਰਦੇ ਵੀ ਨਜ਼ਰ ਆਏ।