ਚੰਡੀਗੜ੍ਹ ਵਿੱਚ ਮੀਂਹ ਪੈਣ ਦੇ ਅਸਾਰ - ਮੌਸਮ ਦਾ ਮਿਜਾਸ
ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਚੁੱਕਿਆ ਹੈ, ਜਿਸ ਨਾਲ ਚੰਡੀਗੜ੍ਹ ਦੇ ਲਾਗੇ ਪੂਰੇ ਰੀਜ਼ਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ 2 ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਮੀਂਹ ਤੇ ਪਹਾੜਾਂ ਵਿੱਚ ਬਰਫ਼ ਪੈ ਸਕਦੀ ਹੈ।