ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਆਪਣਾ ਮਿਜਾਜ਼ - ਮੌਸਮ ਦਾ ਬਦਲਾਅ
ਚੰਡੀਗੜ੍ਹ: ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਕਰਕੇ ਲੌਕਡਾਊਨ ਚੱਲ ਰਿਹਾ ਹੈ, ਜਿਸ ਕਰਕੇ ਪੂਰੇ ਦੇਸ਼ ਦੇ ਵਿੱਚ ਗੱਡੀਆਂ ਅਤੇ ਫੈਕਟਰੀਆਂ ਬੰਦ ਪਈਆਂ ਹਨ ਤੇ ਦੇਸ਼ ਵਿੱਚ ਪ੍ਰਦੂਸ਼ਣ ਵੀ ਕਾਫ਼ੀ ਘੱਟ ਗਿਆ ਹੈ। ਦੱਸ ਦੇਈਏ ਕਿ ਮਈ ਮਹੀਨੇ ਵਿੱਚ ਇਸ ਵਾਰ ਗਰਮੀ ਬਹੁਤ ਘੱਟ ਹੋ ਚੁੱਕੀ ਹੈ। ਮੌਸਮ ਵਿੱਚ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਤੇ ਠੰਢੀਆਂ ਹਵਾਵਾਂ ਨੇ ਮੌਸਮ ਨੂੰ ਸੁਹਾਵਨਾ ਬਣਾ ਦਿੱਤਾ ਹੈ।