ਪੰਜਾਬ

punjab

ETV Bharat / videos

ਵੀਕੈਂਡ ਲੌਕਡਾਊਨ: ਸ਼ਾਮ ਹੁੰਦਿਆਂ ਹੀ ਬਰਨਾਲਾ ਦੇ ਬਾਜ਼ਾਰ ਹੋਏ ਬੰਦ

By

Published : Jun 13, 2020, 8:24 PM IST

ਬਰਨਾਲਾ: ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖਤਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਵੀਕੈਂਡ ਲੌਕਡਾਊਨ ਸ਼ੁਰੂ ਕਰ ਦਿੱਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਬਰਨਾਲਾ ਪੁਲਿਸ ਵੱਲੋਂ ਵੀ ਅੱਜ ਸ਼ਾਮ ਹੁੰਦੇ ਹੀ ਸਖ਼ਤਾਈ ਨਾਲ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਬਰਨਾਲਾ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸ਼ਨੀਵਾਰ ਨੂੰ ਸ਼ਾਮ 5 ਵਜੇ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਸ਼ਨੀਵਾਰ ਸ਼ਾਮ ਪੰਜ ਵਜੇ ਤੱਕ ਦੁਕਾਨਾਂ ਅਤੇ ਬਾਜ਼ਾਰ ਬੰਦ ਕਰ ਦਿੱਤੇ ਜਾਣਗੇ ਅਤੇ ਐਤਵਾਰ ਨੂੰ ਪੂਰਾ ਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਨਿਯਮਾਂ ਦਾ ਉਲੰਘਣਾਂ ਕਰਨਗੇ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details