'ਚੋਣਾਂ ਨੇੜੇ ਆਉਣ ਸਮੇਂ ਸਰਕਾਰਾਂ ਨੂੰ ਯਾਦ ਆਉਂਦੀਆਂ ਭਲਾਈ ਸਕੀਮਾਂ' - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦਾ ਕਹਿਣਾ ਕਿ ਸਰਕਾਰ ਨੰ ਵੋਟਾਂ ਨੇੜੇ ਆਉਣ ਸਮੇਂ ਹੀ ਭਲਾਈ ਸਕੀਮਾਂ ਦੀ ਯਾਦ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਾਅਦੇ ਤਾਂ ਵੱਡੇ ਕਰਦੀਆਂ ਹਨ ਪਰ ਉਨ੍ਹਾਂ ਨੂੰ ਕਦੇ ਪੂਰਾ ਨਹੀਂ ਕੀਤਾ ਜਾਂਦਾ। ਲੋਕਾਂ ਦਾ ਕਹਿਣਾ ਕਿ ਸਰਕਾਰ ਮੁਫ਼ਤ ਬਿਜਲੀ ਦੇਣ ਨਾਲੋਂ ਸਸਤੀ ਬਿਜਲੀ ਮੁਹੱਈਆ ਕਰਵਾਏ ਅਤੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਤਾਂ ਜੋ ਉਹ ਅਸਾਨੀ ਨਾਲ ਆਪਣਾ ਘਰ ਚਲਾ ਸਕਣ।