ਅਕਾਲੀ ਦਲ ਨੇ ਭਾਰਤ ਭੂਸ਼ਣ ਆਸ਼ੂ ਖਿਲਾਫ਼ ਕੀਤੇ ਵੱਡੇ ਖੁਲਾਸੇ
ਲੁਧਿਆਣਾ: ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ (Department of Food and Civil Supplies) ‘ਤੇ ਕਥਿਤ ਘੁਟਾਲਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ ਅਤੇ ਇਸ ਮਾਮਲੇ ਦੀ ਸੀਬੀਆਈ (CBI) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ‘ਤੇ ਕਥਿਤ ਘੁਟਾਲੇ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚ ਪਿਛਲੇ ਦਿਨ 20 ਕਰੋੜ 86 ਲੱਖ ਰੁਪਏ ਦਾ ਅਨਾਜ ਘਪਲਾ ਹੋਇਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗਰੇਵਾਲ ਨੇ ਵਜੀਫਾ ਘੁਟਾਲਾ ਮਾਮਲੇ ਨੂੰ ਲੈਕੇ ਧਰਮਸੋਤ ‘ਤੇ ਵੀ ਨਿਸ਼ਾਨੇ ਸਾਧੇ ਹਨ।