ਦਿੱਲੀ ਬੈਠੇ ਕਿਸਾਨਾਂ ਲਈ ਵੱਖ-ਵੱਖ ਪਿੰਡਾਂ ਨੇ ਭੇਜੀ ਕਣਕ - ਮੁਕੇਰੀਆਂ 'ਤੇ ਮਾਨਸਰ ਟੋਲ ਪਲਾਜ਼ੇ
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੇ ਚੱਲਦਿਆਂ ਪੰਜਾਬ 'ਚ ਵੀ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਜਾਰੀ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ 'ਤੇ ਮਾਨਸਰ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਤੋਂ ਇਕੱਠੀ ਕੀਤੀ 150 ਕੁਇੰਟਲ ਦੇ ਕਰੀਬ ਕਣਕ ਦਿੱਲੀ ਸੰਘਰਸ਼ ਲਈ ਭੇਜੀ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਕਿ ਜਿਨ੍ਹਾਂ ਸਮਾਂ ਵੀ ਦਿੱਲੀ ਦੀਆਂ ਬਰੂਹਾਂ 'ਤੇ ਬੈਠਣਾ ਪਿਆ, ਉਹ ਬਿਲਕੁਲ ਤਿਆਰ ਹਨ।