ਸਮਰਾਲਾ ਵਿੱਚ 13 ਏਕੜ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ - ludhiana fire news
ਲੁਧਿਆਣਾ: ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਘੁਲਾਲ ਵਿੱਚ ਲਗਭਗ 13 ਏਕੜ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕਿਸਾਨਾਂ ਨੇ ਦੱਸਿਆ ਕਿ ਇਹ ਅੱਗ ਕਿਸੇ ਦੁਆਰਾ ਜਾਣ ਬੁੱਝ ਕੇ ਲਗਾਈ ਗਈ ਲੱਗ ਰਹੀ ਸੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਨਾੜ ਦੀ ਤੂੜੀ ਬਣਾਉਣੀ ਸੀ, ਜਿਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।