ਕਿੱਥੇ ਆਈ ਡੀ.ਏ.ਪੀ. ਖਾਦ ਦੀ ਘਾਟ ?
ਫਜ਼ਿਲਕਾ: ਪੰਜਾਬ ਦੇ ਕਿਸਾਨ ਇਸ ਸਮੇਂ ਵੱਡੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਮਾਰਕੀਟ ਵਿੱਚ ਡੀ.ਏ.ਪੀ. ਖਾਦ ਦੀ ਬਹੁਤ ਵੱਡੀ ਕਮੀ ਆ ਰਹੀ ਹੈ। ਜਿਸ ਕਰਕੇ ਕਿਸਾਨਾਂ ਦੀਆਂ ਪ੍ਰੇਸ਼ਾਨੀਆ ਵੱਧ ਦੀਆ ਜਾ ਰਹੀਆਂ ਹਨ। ਇਸ ਮੌਕੇ ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ਕਿ ਦੁਕਾਨਦਾਰ ਉਨ੍ਹਾਂ ਨੂੰ ਪੂਰੀ ਮਾਤਰਾ ਵਿੱਚ ਖਾਦ ਨਹੀਂ ਦੇ ਰਹੇ। ਜਿਸ ਕਰਕੇ ਉਨ੍ਹਾਂ ਦੀਆਂ ਫ਼ਸਲਾਂ ਦੇ ਝਾੜ ਵਿੱਚ ਵੱਡੀ ਕਟੌਤੀ ਹੋ ਸਕਦੀ ਹੈ। ਕਿਸਾਨਾਂ ਨੇ ਕਿਹਾ, ਕਿ ਪਹਿਲਾਂ ਹੀ ਘਾਟੇ ਦਾ ਸੌਦਾ ਬਣੀ ਖੇਤੀ ਕਿਸਾਨ ਨੂੰ ਦਿਨੋ-ਦਿਨ ਕਰਜ਼ਾਈ ਕਰ ਰਹੀ ਹੈ, ਦੂਜੇ ਪਾਸੇ ਹੁਣ ਸਹੀ ਸਮੇਂ ‘ਤੇ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਫਿਰ ਤੋਂ ਖੁਦਕੁਸ਼ੀਆਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।