ਪੀਪੀਏ ਅਤੇ ਬਿਜਲੀ ਸਮਝੌਤੇ ਨੂੰ ਲੈਕੇ ਜਾਰੀ ਵ੍ਹਾਈਟ ਪੇਪਰ ਝੂਠ ਦਾ ਪੁਲੰਦਾ: ਅਰੋੜਾ - ਅਕਾਲੀ ਦਲ ਦੀ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵਿਧਾਨਸਭਾ 'ਚ ਜਾਰੀ ਕੀਤੇ ਵ੍ਹਾਈਟ ਪੇਪਰ ਨੂੰ ਲੈਕੇ 'ਆਪ' ਵਿਧਾਇਕ ਅਮਨ ਅਰੋੜਾ ਦਾ ਕਹਿਣਾ ਕਿ ਸਰਕਾਰ ਵਲੋਂ ਜਾਰੀ ਕੀਤਾ ਇਹ ਪੇਪਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਹੋਈ ਗੜਬੜੀ ਦਾ ਵਰਣਨ ਤਾਂ ਜ਼ਰੂਰ ਕੀਤਾ ਗਿਆ ਪਰ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਹੋਈ ਗੜਬੜੀ ਦਾ ਜ਼ਿਕਰ ਨਹੀਂ ਕੀਤਾ ਗਿਆ। ਜਿਸ ਤੋਂ ਪਤਾ ਚੱਲਦਾ ਕਿ ਬਿਜਲੀ ਮਾਫ਼ੀਆ ਚੱਲ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਬਿਜਲੀ ਮਾਫੀਆ ਦੇ ਨਾਮ 'ਤੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖੁਦ ਮੰਨ ਚੁੱਕੀ ਹੈ ਕਿ ਪਿਛਲੇ ਚਾਰ ਸਾਲਾਂ 'ਚ ਵੀ ਫਿਕਸਡ ਚਾਰਜ ਦੇ ਨਾਮ 'ਤੇ ਕਈ ਕਰੋੜ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਕਾਰਨ ਹੀ ਇਹ ਡਰਾਮੇਬਾਜ਼ੀ ਕੀਤੀ ਗਈ ਹੈ।