ਮਹਿੰਗੀ ਬਿਜਲੀ ਲਈ ਜ਼ਿੰਮੇਵਾਰ ਕੌਣ? - expensive electricity
ਗੜ੍ਹਸ਼ੰਕਰ: ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ, ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਨੁਮਾਇੰਦਿਆਂ ਨੂੰ ਆਪਸ ਵਿੱਚ ਇੱਕ ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਦੀ ਬਜਾਏ ਪੰਜਾਬ ਦੇ ਭਖਦੇ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ, ਤਾਂ ਕਿ ਪੰਜਾਬ ਦੀ ਜਨਤਾ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਕਿਹਾ, ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਵੇਗਾ, ਨਾਲ ਹੀ ਕਿਹਾ, ਕਿ ਵਿਰੋਧੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਮਹਿੰਗੀ ਬਿਜਲੀ ਲਈ ਕਾਂਗਰਸ ਤੇ ਅਕਾਲੀ ਦਲ ਦੋਵਾਂ ਨੂੰ ਬਰਾਬਰ ਦੇ ਜ਼ਿੰਮੇਵਾਰ ਦੱਸਿਆ।