ਕਿਉਂ ਅਫੀਮ ਦੀ ਖੇਤੀ ਦੇ ਹੱਕ 'ਚ ਬੈਂਸ
ਰੂਪਨਗਰ:ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ (Sri Anandpur Sahib)ਵਿਖੇ ਪਹੁੰਚੇ ਹਨ। ਸਿਮਰਨਜੀਤ ਸਿੰਘ ਬੈਂਸ ਨੇ ਅਫੀਮ ਅਤੇ ਡੋਡਿਆਂ ਦੀ ਖੇਤੀ ਬਾਰੇ ਕਿਹਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਅਫੀਮ ਅਤੇ ਡੋਡਿਆ ਦੀ ਖੇਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਹੈ ਕਿ ਖੇਤੀ ਵਿਭਿੰਨਤਾ (Agricultural diversification)ਲਿਆਉਣ ਨਾਲ ਵੀ ਪਾਣੀ ਦੀ ਵਰਤੋਂ ਘੱਟ ਜਾਵੇਗੀ। ਉਨ੍ਹਾਂ ਨੇ ਕਿਹਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਰਵਾਇਤੀ ਨਸ਼ਿਆਂ ਦੀ ਖੇਤੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਪੰਜਾਬ ਵਿਚ ਲਾਅ ਐਂਡ ਆਰਡਰ ਬੁਰੀ ਤਰ੍ਹਾਂ ਫੇਲ ਹੋ ਚੁੱਕਾ ਹੈ। ਉਨ੍ਹਾਂ ਨੇ ਆਪਣੇ ਉਤੇ ਲੱਗੇ ਇਲਜ਼ਾਮਾਂ ਬਾਰੇ ਕਿਹਾ ਕਿ ਨਿਆਂ ਪ੍ਰਣਾਲੀ ਤੇ ਭਰੋਸਾ ਹੈ ਉਹ ਸੱਚ ਸਾਹਮਣੇ ਲਿਆਏਗੀ। ਉਨ੍ਹਾਂ ਕਿਹਾ ਸਿੱਧੂ ਆਪਣੇ ਵਾਅਦੇ ਪੂਰੇ ਕਰੇਗਾ ਨਹੀਂ ਤਾਂ ਲੋਕ ਮੁਆਫ਼ ਨਹੀਂ ਕਰਨਗੇ।