ਆਂਗਣਵਾੜੀ ਵਰਕਰਾਂ ਨੇ ਆਖਿਰ ਕਿਉਂ ਰਾਤ ਨੂੰ ਮਿੰਨੀ ਸੈਕਟਰੀਏਟ ਅੱਗੇ ਲਾਏ ਡੇਰੇ ? - ਹਰਿਆਣਾ
ਬਠਿੰਡਾ: 15 ਅਗਸਤ ਮਨਾਉਣ ਲਈ ਅਤੇ ਪੰਜਾਬ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਰ ਕਰ ਲਈ ਆਂਗਣਵਾੜੀ ਵਰਕਰਾਂ ਵੱਲੋਂ ਦੇਰ ਰਾਤ ਹੀ ਮਿੰਨੀ ਸੈਕਟਰੀਏਟ ਦੇ ਬਾਹਰ ਡੇਰੇ ਲਾ ਲਏ ਗਏ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਹਰਿਆਣਾ ਪੈਟਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਮਿਨੀ ਸੈਕਟਰੀਏਟ ਬਾਹਰ ਰਾਤ ਗੁਜ਼ਾਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।