ਪੰਜਾਬ

punjab

By

Published : Sep 3, 2021, 8:00 PM IST

ETV Bharat / videos

ਆਖਿਰ ਕਿਉ ਹੋਈ ਬਠਿੰਡਾ ਦੀ ਪਹਿਚਾਣ ਢਹਿ ਢੇਰੀ ?

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀਆਂ ਚਿਮਨੀਆਂ ਢਹਿਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਰਮਲ ਪਲਾਂਟ ਦੀ ਇੰਪਲਾਈਜ਼ ਫੈੱਡਰੇਸ਼ਨ ਯੂਨੀਅਨ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਉਹ ਥਰਮਲ ਪਲਾਂਟ ਦੀਆਂ ਚਿਮਨੀਆਂ ਵਿੱਚੋਂ ਧੂੰਆਂ ਵੇਖਣਾ ਚਾਹੁੰਦੇ ਹਨ। ਪਰ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਥਰਮਲ ਪਲਾਂਟ ਨੂੰ ਮਲੀਆਮੇਟ ਕਰਨ ਦਾ ਕਾਰਜ ਆਰੰਭਿਆ ਉਨ੍ਹਾਂ ਕਿਹਾ ਕਿ ਇਹ ਚਿਮਨੀਆਂ ਬਠਿੰਡਾ ਦੀ ਪਹਿਚਾਣ ਸਨ। ਜੋ ਕਿ ਹੁਣ ਇਤਿਹਾਸ ਬਣ ਕੇ ਰਹਿ ਗਈਆਂ ਹਨ।

ABOUT THE AUTHOR

...view details