ਸ਼ਾਹ ਤੇ ਕੇਜਰੀਵਾਲ ਦਾ ਕਿਉਂ ਫੂਕਿਆ ਪੁਤਲਾ ? - ਚਰਚ ਢਾਹੁਣ ਨੂੰ ਲੈਕੇ ਮਸੀਹ ਭਾਈਚਾਰੇ ਵੱਲੋਂ ਪ੍ਰਦਰਸ਼ਨ
ਮੁਕੇਰੀਆਂ ‘ਚ ਕ੍ਰਿਸਚਨ ਭਾਈਚਾਰੇ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਤੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਦਿੱਲੀ ਦੇ ਵਿੱਚ ਚਰਚ ਢਾਹੁਣ ਨੂੰ ਲੈਕੇ ਮਸੀਹ ਭਾਈਚਾਰੇ ਦੇ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਚਨ ਫਰੰਟ ਦੇ ਪ੍ਰਧਾਨ ਲਾਰੈਂਸ ਚੌਧਰੀ ਵੱਲੋਂ ਕਿਹਾ ਗਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਇਹ ਜਿਹੜਾ ਕੰਮ ਕੀਤਾ ਇਹ ਨਿੰਦਣ ਯੋਗ ਹੈ। ਉਨ੍ਹਾਂ ਨੇ ਦੱਸਿਆ ਦਿੱਲੀ ਸਰਕਾਰ ਵੱਲੋਂ ਜਿਹੜੀ ਚਰਚ ਢਾਈ ਐ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਜਲਦੀ ਹੀ ਨਾ ਬਣਾਈ ਗਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਾਲੇ ਲੋਕਾਂ ਨਾਲ ਧੱਕਾ ਕਿਉਂ ਕੀਤਾ ਜਾ ਰਿਹਾ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਨੂੰ ਇਸ ਮਾਮਲੇ ਦੇ ਵਿੱਚ ਮੁਆਫੀ ਮੰਗਣ ਦੀ ਮੰਗ ਕੀਤੀ ਗਈ ਹੈ।