ਮੁੱਖ ਮੰਤਰੀ ਤੇ ਸਿਹਤ ਸਕੱਤਰ ਖ਼ਿਲਾਫ਼ ਕਰਾਂਗਾ ਮੁਕੱਦਮਾ: ਡਾ.ਗਾਂਧੀ - corona virus
ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਲੈ ਕੇ ਹਰ ਕੋਈ ਚਿੰਤਤ ਹੈ। ਇਸ ਨੂੰ ਲੈ ਕੇ ਸਾਬਕਾ ਲੋਕ ਸਭਾ ਮੈਂਬਰ ਡਾ.ਧਰਮਵੀਰ ਗਾਂਧੀ ਨੇ ਕਿਹਾ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਪ੍ਰਤੀ ਸਰਕਾਰ ਅਣਗਿਹਲੀ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵਿੱਚੋਂ ਕਿਸੇ ਨੂੰ ਕੁਝ ਵੀ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਸਕੱਤਰ ਖ਼ਿਲਾਫ਼ ਕਤਲ ਦਾ ਮੁਕੱਦਮਾ ਕਰਨਗੇ।