ਗੁਰਦਾਸਪੁਰ 'ਚ ਸ਼ਰਾਬ ਕਾਰੋਬਾਰੀ ਨਹੀਂ ਖੋਲ੍ਹਣਗੇ ਠੇਕੇ - wine shops
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ, ਪਰ ਗੁਰਦਾਸਪੁਰ ਵਿੱਚ ਸ਼ਰਾਬ ਕਾਰੋਬਾਰੀਆਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਫ਼ੈਸਲਾ ਲਿਆ ਗਿਆ ਕਿ ਉਹ ਗੁਰਦਾਸਪੁਰ 'ਚ ਸ਼ਰਾਬ ਦੇ ਠੇਕੇ ਨਹੀਂ ਖੋਲ੍ਹਣਗੇ। ਕਿਉਂਕਿ ਪੰਜਾਬ ਸਰਕਾਰ ਨੇ ਜੋ ਪਾਲਸੀ ਤਿਆਰ ਕੀਤੀ ਹੈ, ਉਹ ਸ਼ਰਾਬ ਕਾਰੋਬਾਰੀਆਂ ਦੇ ਖ਼ਿਲਾਫ਼ ਹੈ। ਇਸ ਲਈ ਉਹ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਹਨ ਅਤੇ ਨਾਂ ਹੀ ਉਹ ਸ਼ਰਾਬ ਦੀ ਹੋਮ ਡਿਲਵਰੀ ਕਰਨਗੇ।