ਤਰਨ ਤਾਰਨ 'ਚ ਸਰਦ ਰੁੱਤ ਦੇ ਮੀਂਹ ਨੇ ਦਿੱਤੀ ਦਸਤਕ - ਤਰਨ ਤਾਰਨ 'ਚ ਸਰਦ ਰੁੱਤ
ਤਰਨ ਤਾਰਨ: ਪੱਟੀ ਸ਼ਹਿਰ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅੱਜ ਸਰਦ ਰੁੱਤ ਦੇ ਪਹਿਲੇ ਮੀਂਹ ਨੇ ਦਸਤਕ ਦਿੱਤੀ। ਅਸਮਾਨ ਵਿੱਚ ਕਾਲੀਆਂ ਘਟਾਵਾਂ ਚੜ੍ਹ ਆਉਣ ਕਾਰਨ ਦਿਨ ਵੇਲੇ ਹੀ ਰਾਤ ਵਰਗਾ ਮਾਹੌਲ ਬਣ ਗਿਆ ਅਤੇ ਬੱਦਲਵਾਈ ਦੇ ਨਾਲ ਨਾਲ ਠੰਡੀਆਂ ਹਵਾਵਾਂ ਚਲ ਰਹੀਆਂ ਹਨ। ਪਿਛਲੇ ਕੁੱਝ ਦਿਨਾਂ ਤੋਂ ਪਿੰਡਾਂ ਦੇ ਕਿਸਾਨਾਂ ਵੱਲੋਂ ਖੇਤਾਂ ਵਿੱਚ ਸਾੜੀ ਜਾ ਰਹੀ ਪਰਾਲੀ ਅਤੇ ਬੀਤੀ ਰਾਤ ਦੀਵਾਲੀ ਦੇ ਤਿਉਹਾਰ ਹੋਣ ਕਾਰਨ ਲੋਕਾਂ ਵੱਲੋਂ ਚਲਾਈ ਗਈ ਆਤਿਸ਼ਬਾਜ਼ੀ ਕਰਕੇ ਪ੍ਰਦੂਸ਼ਣ ਵੱਧਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਵਾਸਤੇ ਸਾਹ ਲੈਣ ਵਿੱਚ ਭਾਰੀ ਮੁਸ਼ਕਿਲਾਂ ਆ ਰਹੀਆਂ ਸਨ। ਅੱਜ ਦੇ ਮੀਂਹ ਪੈਣ ਨਾਲ ਲੋਕਾਂ ਨੂੰ ਸੁੱਕੀ ਠੰਡ ਨਾਲ ਲੱਗਣ ਵਾਲੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲੇਗਾ ਅਤੇ ਕਿਸਾਨਾਂ ਲਈ ਕਣਕ ਦੀ ਬਿਜਾਈ ਲਈ ਵੀ ਇਹ ਮੀਂਹ ਕਾਰਗਰ ਸਹਾਈ ਹੋਵੇਗਾ।