ਰੋਪੜ 'ਚ ਟੀਕਾਕਰਨ ਨਾਲ ਕੋਰੋਨਾ ਮਹਾਂਮਾਰੀ 'ਤੇ ਪਈ ਠੱਲ੍ਹ - ਰੋਪੜ
ਰੋਪੜ: ਕੋਰੋਨਾ ਮਹਾਂਮਾਰੀ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਜਦੋਂ ਤੋਂ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਤੋਂ ਬਾਅਦ ਕੋਰੋਨਾ ਦੇ ਕੇਸਾਂ ਦੇ ਵਿੱਚ ਲਗਾਤਾਰ ਗਿਰਾਵਟ ਆ ਰਹੀ ਸੀ ਪਰ ਕੋਰੋਨਾ ਮਹਾਂਮਾਰੀ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਮੁੜ ਰਫ਼ਤਾਰ ਫੜਣ ਕਾਰਨ ਸਰਕਾਰ ਮੁੜ ਸਖਤੀ ਦੇ ਮੂੜ ਵਿੱਚ ਹੈ। ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਡਿਪਟੀ ਕਮਿਸ਼ਨਰਾਂ ਨੂੰ ਰਾਤ ਸਮੇਂ ਲੌਕਡਾਊਨ ਲਗਾਉਣ ਦੇ ਅਧਿਕਾਰ ਦੇ ਦਿੱਤੇ ਹਨ। ਜੇਕਰ ਰੋਪੜ ਸ਼ਹਿਰ ਦੀ ਗੱਲ ਕੀਤੀ ਜਾਵੇ ਇਸ ਵਕਤ ਸ਼ਹਿਰ ਦੇ ਬਾਜ਼ਾਰਾਂ ਵਿੱਚ ਏਦਾਂ ਦੀ ਕੋਈ ਹਫੜਾ-ਦਫੜੀ ਨਹੀਂ ਦਿਖਾਈ ਦੇ ਰਹੀ ਜਿਸ ਦਾ ਵੱਡਾ ਕਾਰਨ ਕੋਰੋਨਾ ਮਹਾਂਮਾਰੀ ਦਾ ਟੀਕਾਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਹੋ ਸਕਦਾ ਹੈ।