ਲੁਧਿਆਣਾ ’ਚ ਹੁਣ ਮਾਸਕ ਨਾ ਪਾਉਣ ਵਾਲਿਆਂ ਦੀ ਖੈਰ ਨਹੀਂ - ਮਾਸਕ ਨਾ ਪਾਉਣ ਵਾਲਿਆਂ ਦੀ ਖੈਰ ਨਹੀਂ
ਲੁਧਿਆਣਾ: ਸਿਹਤ ਮਹਿਕਮੇ ਨੇ ਮਾਸਕ ਨਾ ਪਹਿਨਣ ਵਾਲਿਆਂ ਦੇ ਖਿਲਾਫ਼ ਨਵੀਂ ਮੁਹਿੰਮ ਚਲਾਈ ਜਿਸਦੇ ਤਹਿਤ ਹਰ ਚੌਂਕ ਦੇ ਵਿੱਚ ਸਿਹਤ ਮਹਿਕਮੇ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਹ ਟੀਮਾਂ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕ ਨੂੰ ਫੜ ਕੇ ਉਸ ਦਾ ਕੋਰੋਨਾ ਟੈਸਟ ਕਰਦੇ ਹਨ। ਜਿਸਦੀ ਤਿੰਨ ਦਿਨ ਬਾਅਦ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਂਦੀ ਹੈ। ਸਿਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਕੁਝ ਲੋਕ ਉਨ੍ਹਾਂ ਆਪਣੇ ਆਪ ਵੀ ਕੋਰੋਨਾ ਟੈਸਟ ਲਈ ਆ ਰਹੇ ਹਨ। ਕਾਬਿਲੇਗੌਰ ਹੈ ਕਿ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਮਾਸਕ ਪਾਉਣ ਤੇ ਸਮਾਜਿਕ ਦੂਰੀ ਰੱਖਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ।