ਦੇਸੀ ਸ਼ਰਾਬ ਦੀਆਂ 700 ਬੋਤਲਾਂ ਸਮੇਤ ਇੱਕ ਮਹਿਲਾ ਕਾਬੂ - ਏਸੀਪੀ ਪ੍ਰਵੇਸ਼ ਚੋਪੜਾ
ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਅਤੇ ਨਸ਼ੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਇਸੇ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਨੇ ਥਾਣਾ ਗੇਟ ਹਕੀਮਾਂ ਕੋਲੋਂ 700 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਮਹਿਲਾ ਨੇੜੇ ਦੇ ਪਿੰਡਾਂ ਚੋਂ ਸ਼ਰਾਬ ਮੰਗਵਾ ਕੇ ਵੇਚਣ ਦਾ ਧੰਦਾ ਕਰਦੀ ਹੈ।