ਅੰਮ੍ਰਿਤਸਰ 'ਚ ਔਰਤ ਵੱਲੋਂ ਸਲਫ਼ਾਸ ਨਿਗਲ ਕੇ ਖੁਦਕੁਸ਼ੀ ਕੋਸ਼ਿਸ਼ - ਔਰਤ ਵੱਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ
ਅੰਮ੍ਰਿਤਸਰ: ਸ਼ਹਿਰ ਦੇ ਬਟਾਲਾ ਰੋਡ 'ਤੇ ਇੱਕ ਔਰਤ ਵੱਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਸਿਵਲ ਹਸਪਤਾਲ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ। ਪੁਲਿਸ ਅਧਿਕਾਰੀ ਅਨੁਸਾਰ ਪੀੜਤ ਕੋਰੋਨਾ ਮਹਾਂਮਾਰੀ ਦੌਰਾਨ ਬਿਮਾਰੀ ਕਾਰਨ ਜਾਨ ਗੁਆ ਚੁੱਕੇ ਐਸਐਮਓ ਅਰੁਣ ਸ਼ਰਮਾ ਦੀ ਧਰਮਪਤਨੀ ਸੋਨੀਆ ਸ਼ਰਮਾ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਭਰਾਵਾਂ ਨੇ ਦੱਸਿਆ ਕਿ ਸੋਨੀਆ ਪਤੀ ਦੀ ਮੌਤ ਕਾਰਨ ਤਣਾਅ ਵਿੱਚ ਸੀ, ਜਿਸ ਕਾਰਨ ਉਸ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੀੜਤਾ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।