ਮਾਮੂਲੀ ਵਿਦਾਦ ਦੌਰਾਨ ਮਹਿਲਾ ਨੂੰ ਵਾਲਾਂ ਤੋਂ ਫੜ੍ਹ ਘੜੀਸਿਆ, ਵੀਡੀਓ ਵਾਇਰਲ - Bhavanigarh
ਪਟਿਆਲਾ: ਭਵਾਨੀਗੜ੍ਹ ਦੇ ਪਿੰਡ ਨਕਟਾ ਦੇ ਵਿੱਚ ਮਾਮੂਲੀ ਤਕਰਾਰ ਨੇ ਲੜਾਈ ਦਾ ਰੂਪ ਧਾਰਨ ਕਰ ਲਿਆ। ਇਸ ਝਗੜੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਮਹਿਲਾ ਦੀ ਇੱਕ ਸ਼ਖ਼ਸ ਦੇ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਸ਼ਖ਼ਸ ਵੱਲੋਂ ਮਹਿਲਾ ਦੇ ਵਾਲਾਂ ਤੋਂ ਫੜ੍ਹ ਕੇ ਧੂਹਿਆ ਗਿਆ ਹੈ। ਇਸ ਮਾਮਲੇ ਦੇ ਵਿੱਚ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੂਜੀ ਧਿਰ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ ਤੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣੈ ਕਿ ਪੁਲਿਸ ਉਨ੍ਹਾਂ ਨੂੰ ਇਨਸਾਫ ਨਹੀਂ ਦੇ ਰਹੀ। ਓਧਰ ਦੂਜੇ ਪਾਸੇ ਪੁਲਿਸ ਦਾ ਕਹਿਣੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।