ਗਿੱਦੜਬਾਹਾ ਦੇ ਪਿੰਡ ਬਾਦੀਆ 'ਚ ਭੇਦਭਰੇ ਹਾਲਤ 'ਚ ਔਰਤ ਦੀ ਮੌਤ - muktsar sahib latest news
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਨੇੜਲੇ ਪਿੰਡ ਬਾਦੀਆਂ ਵਿੱਚ ਇੱਕ ਔਰਤ ਦੀ ਭੇਦਭਰੇ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦਾ ਨਾਂਅ ਰਾਜਵੰਤ ਕੌਰ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਮੌਤ ਦਾ ਇਲਜ਼ਾਮ ਉਸ ਦੇ ਸੁਹਰਾ ਪਰਿਵਾਰ 'ਤੇ ਲਗਾਇਆ। ਉਨ੍ਹਾਂ ਦੱਸਿਆ ਕਿ ਰਾਜਵੰਤ ਦਾ ਵਿਆਹ ਕਰੀਬ 15 ਸਾਲ ਪਹਿਲਾਂ ਦਰਬਾਰਾ ਸਿੰਘ ਵਾਸੀ ਬਾਦੀਆਂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਰਾਜਵੰਤ ਕੌਰ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਬੀਤੇ ਦਿਨੀਂ ਰਾਜਵੰਤ ਕੌਰ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਦੀ ਕੁੱਟਮਾਰ ਕੀਤੀ ਹੈ। ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਉੱਤੇ ਕੁੜੀ ਦੇ ਪਤੀ, ਸੱਸ, ਜੇਠ ਅਤੇ ਜਠਾਣੀ ਵਿਰੁੱਧ ਆਈਪੀਸੀ ਦੀ ਧਾਰਾ 306, 34 ਅਧੀਨ ਮਾਮਲਾ ਦਰਜ ਕੀਤਾ ਹੈ।