ਇਸ ਜ਼ਿਲ੍ਹੇ ’ਚ ਮਹਿਲਾਵਾਂ ਨੂੰ ਨਹੀਂ ਮਿਲ ਰਿਹਾ ਮੁਫ਼ਤ ਬੱਸ ਸਫ਼ਰ ਦਾ ਲਾਭ
ਸੂਬਾ ਸਰਕਾਰ ਚ ਸਰਕਾਰੀ ਬੱਸਾਂ ਅਤੇ ਰੋਡਵੇਜ਼ ਦੀਆਂ ਬੱਸਾਂ ਚ ਮਹਿਲਾਵਾਂ ਮੁਫਤ ਸਫਰ ਕਰ ਸਕਦੀਆਂ ਹਨ। ਸੂਬਾ ਸਰਕਾਰ ਵੱਲੋਂ ਬਜਟ ਦੌਰਾਨ ਇਹ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਹਿਲਾਵਾਂ ਬੱਸਾਂ ਚ ਸਫਰ ਮੁਫਤ ਚ ਕਰ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਪਰ ਦੂਜੇ ਪਾਸੇ ਫਾਜ਼ਿਲਕਾ ’ਚ ਮਹਿਲਾਵਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਸਫ਼ਰ ਦਾ ਲਾਭ ਨਹੀਂ ਮਿਲ ਰਿਹਾ ਹੈ ਉਨ੍ਹਾਂ ਕੋਲੋਂ ਕਿਰਾਇਆ ਵਸੂਲਿਆ ਜਾ ਰਿਹਾ ਹੈ। ਦੂਜੇ ਪਾਸੇ ਕੰਡਕਟਰ ਦਾ ਕਹਿਣਾ ਹੈ ਕਿ 1 ਅਪ੍ਰੈਲ ਤੋਂ ਮਹਿਲਾਵਾਂ ਨੂੰ ਮੁਫ਼ਤ ’ਚ ਬੱਸ ਦੇ ਸਫ਼ਰ ਦੀ ਸਹੂਲਤ ਮਿਲੀ ਹੈ। ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਵੀਡੀਓ ਕਾਨਫਰੰਸਿੰਗ ਜਰੀਏ ਮਿਲੀ ਹੈ।