ਪੰਜਾਬ

punjab

ETV Bharat / videos

ਨਿਰਭਯਾ ਦੇ ਦੋਸ਼ੀਆਂ ਨੂੰ ਹੋਈ ਫਾਂਸੀ, ਅੰਮ੍ਰਿਤਸਰ ਵਿੱਚ ਵੰਡੇ ਲੱਡੂ

By

Published : Mar 20, 2020, 1:06 PM IST

ਅੱਜ ਨਿਰਭਯਾ ਕੇਸ ਦੇ ਚਾਰ ਦੋਸ਼ੀਆਂ ਨੂੰ ਸੱਤ ਸਾਲ ਬਾਅਦ ਫਾਂਸੀ ਦਿੱਤੀ ਗਈ ਜਿਸ ਦੇ ਚੱਲਦੇ ਹਰ ਸੂਬੇ ਵਿੱਚ ਖੁਸ਼ੀ ਦਾ ਮਾਹੌਲ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਤਿੰਦਰ ਕੌਰ ਸੋਨੀਆ ਵੱਲੋਂ ਨਿਰਭਯਾ ਮਾਮਲੇ ਉੱਤੇ ਆਏ ਫੈਸਲੇ ਉੱਤੇ ਖੁਸ਼ੀ ਜ਼ਾਹਰ ਕਰਦਿਆਂ ਲੱਡੂ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਰ ਆਏ ਦਰੁਸਤ ਆਏ। ਅੱਜ ਸਵੇਰੇ 5:30 ਵਜੇ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਗਈ। ਅੰਮ੍ਰਿਤਸਰ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਫ਼ੈਸਲੇ ਦਾ ਸਭ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਤੋਂ ਬਾਅਦ ਅਜਿਹਾ ਘਿਨੌਣਾ ਕੰਮ ਕਰਨ ਲੱਗੇ ਕੋਈ ਵੀ ਦੱਸ ਵਾਰ ਸੋਚੇਗਾ। ਉਨ੍ਹਾਂ ਕਿਹਾ ਕਿ ਨਿਆਂਇਕ ਪ੍ਰਣਾਲੀ 'ਤੇ ਲੋਕਾਂ ਦਾ ਵਿਸ਼ਵਾਸ ਹੋਰ ਵੱਧ ਗਿਆ ਹੈ।

ABOUT THE AUTHOR

...view details